





Total views : 5972362







Total views : 5972362ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਦਲਦਲ ਤੋਂ ਦੂਰ ਰੱਖਣ ਅਤੇ ਖੇਡ ਮੈਦਾਨਾਂ ਨਾਲ ਜੋੜਨ ਦੇ ਮਕਸਦ ਨਾਲ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਇੱਕ ਸ਼ਲਾਘਾਯੋਗ ਉਪਰਾਲਾ ਕਰਦਿਆਂ ਥਾਣਾ ਕੈਂਟ ਅਧੀਨ ਪੈਂਦੇ ਇਲਾਕੇ ਗਵਾਲ ਮੰਡੀ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਗਵਾਲ ਮੰਡੀ ਅਤੇ ਆਸ-ਪਾਸ ਦੇ ਇਲਾਕਿਆਂ ਦੀਆਂ ਕੁੱਲ ਪੰਜ ਟੀਮਾਂ ਨੇ ਪੂਰੇ ਉਤਸ਼ਾਹ ਨਾਲ ਹਿੱਸਾ ਲਿਆ।
ਏ.ਡੀ.ਸੀ.ਪੀ. ਸਿਟੀ-2 ਸਮੇਤ ਪੁਲਿਸ ਮੁਲਾਜ਼ਮਾਂ ਦੀ ਟੀਮ ਨੇ ਨੌਜਵਾਨਾਂ ਨਾਲ ਖੇਡਿਆ ਮੈਚ; ਇਲਾਕੇ ਦੀਆਂ 5 ਟੀਮਾਂ ਨੇ ਦਿਖਾਏ ਜੌਹਰ
ਟੂਰਨਾਮੈਂਟ ਦਾ ਸਭ ਤੋਂ ਖ਼ਾਸ ਅਤੇ ਖਿੱਚ ਦਾ ਕੇਂਦਰ ਉਹ ਪਲ ਰਿਹਾ, ਜਦੋਂ ਏ.ਡੀ.ਸੀ.ਪੀ. ਸਿਟੀ-2 ਅੰਮ੍ਰਿਤਸਰ ਸਮੇਤ ਪੁਲਿਸ ਮੁਲਾਜ਼ਮਾਂ ਦੀ ਟੀਮ ਨੇ ਵੀ ਖ਼ੁਦ ਮੈਦਾਨ ਵਿੱਚ ਉੱਤਰ ਕੇ ਨੌਜਵਾਨਾਂ ਨਾਲ ਵਾਲੀਬਾਲ ਦਾ ਮੈਚ ਖੇਡਿਆ। ਪੁਲਿਸ ਅਧਿਕਾਰੀਆਂ ਦੇ ਇਸ ਕਦਮ ਨੇ ਜਿੱਥੇ ਖਿਡਾਰੀਆਂ ਦਾ ਹੌਸਲਾ ਵਧਾਇਆ, ਉੱਥੇ ਹੀ ਪੁਲਿਸ ਅਤੇ ਆਮ ਲੋਕਾਂ ਦਰਮਿਆਨ ਆਪਸੀ ਤਾਲਮੇਲ, ਭਰੋਸੇ ਅਤੇ ਦੋਸਤਾਨਾ ਸਾਂਝ ਨੂੰ ਹੋਰ ਮਜ਼ਬੂਤ ਕਰਨ ਦਾ ਸਾਰਥਕ ਸੁਨੇਹਾ ਦਿੱਤਾ।
ਜ਼ਿਕਰਯੋਗ ਹੈ ਕਿ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੀਆਂ ਹਦਾਇਤਾਂ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਫੈਲਾਉਣ ਲਈ ਅਜਿਹੇ ਵਿਸ਼ੇਸ਼ ਪ੍ਰੋਗਰਾਮ ਲਗਾਤਾਰ ਉਲੀਕੇ ਜਾ ਰਹੇ ਹਨ। ਕਮਿਸ਼ਨਰੇਟ ਪੁਲਿਸ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਅਤੇ ਸਿੱਖਿਆ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ ਤਾਂ ਜੋ ਇੱਕ ਸਿਹਤਮੰਦ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੁਰੂ ਕਰੋ-

