





Total views : 5975394







Total views : 5975394ਬਾਰਡਰ ਨਿਊਜ ਐਕਪ੍ਰੈਸ ਦੇ ਪਾਠਕਾਂ ਨੇ
59 ਲੱਖ ਦਾ ਅੰਕੜਾ ਕੀਤਾ ਪਾਰ
ਅੰਮ੍ਰਿਤਸਰ/ਬਾਰਡਰ ਨਿਊਜ ਸਰਵਿਸ
ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਪਿਤਾ ਸੁਖਦੇਵ ਸਿੰਘ ਭੁੱਲਰ ਨੂੰ ਗ੍ਰਿਫ਼ਤਾਰੀ ਤੋਂ ਅੰਤਰਿਮ ਰਾਹਤ ਦੇ ਦਿੱਤੀ ਹੈ। ਦੂਜੇ ਪਾਸੇ, ਅਦਾਲਤ ਨੇ ਇਸੇ ਬਹੁ-ਚਰਚਿਤ ਮਾਮਲੇ ਦੇ ਤੀਜੇ ਮੁਲਜ਼ਮ ਅਤੇ ਸਾਬਕਾ ਮੰਤਰੀ ਦੇ ਨਿੱਜੀ ਸਹਾਇਕ (ਪੀ.ਏ.) ਦਿਲਬਾਗ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।
ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਸ੍ਰੀ ਨਰਸਿਮਹਾ ’ਤੇ ਆਧਾਰਿਤ ਬੈਂਚ ਨੇ ਹੁਕਮ ਦਿੱਤਾ ਕਿ ਸੁਖਦੇਵ ਸਿੰਘ ਭੁੱਲਰ ਦੀ ਉਮਰ ਕਰੀਬ 77 ਸਾਲ ਹੈ ਅਤੇ ਉਹ ਕਈ ਬਿਮਾਰੀਆਂ ਤੋਂ ਪੀੜਤ ਹਨ।
ਇਸ ਦੇ ਮੱਦੇਨਜ਼ਰ, ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਥਾਣੇ ਵਿੱਚ ਦਰਜ ਖ਼ੁਦਕੁਸ਼ੀ ਲਈ ਉਕਸਾਉਣ ਦੇ ਮਾਮਲੇ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਨਾ ਕੀਤਾ ਜਾਵੇ। ਅਦਾਲਤ ਨੇ ਸਪੱਸ਼ਟ ਕੀਤਾ ਕਿ ਗ੍ਰਿਫ਼ਤਾਰੀ ਤੋਂ ਇਹ ਅੰਤਰਿਮ ਸੁਰੱਖਿਆ ਜਾਂਚ ਵਿੱਚ ਸਹਿਯੋਗ ਦੇਣ ਦੀ ਸ਼ਰਤ ’ਤੇ ਜਾਰੀ ਰਹੇਗੀ ਅਤੇ ਇਸ ਮਾਮਲੇ ਦੀ ਅਗਲੀ ਸੁਣਵਾਈ 8 ਫਰਵਰੀ 2027 ਨੂੰ ਹੋਵੇਗੀ। ਖਬਰ ਨੂੰ ਵੱਧ ਤੋ ਵੱਧ ਅੱਗੇ ਸ਼ੁਰੂ ਕਰੋ-
